ਨਵੀਂ ਦਿੱਲੀ, 2 ਫਰਵਰੀ
ਰੇਲਵੇ ਦੀ ਭਰਤੀ ਪ੍ਰੀਖਿਆ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਕਾਰਨ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਪ੍ਰਦਰਸ਼ਨਾਂ ਦਾ ਮੁੱਦਾ ਬੁੱਧਵਾਰ ਨੂੰ ਰਾਜ ਸਭਾ ਵਿੱਚ ਉਠਿਆ। ਮੈਂਬਰਾਂ ਨੇ ਭਰਤੀ ਪ੍ਰਕਿਰਿਆ ਵਿੱਚਲੀਆਂ ਕੁਤਾਹੀਆਂ ਨੂੰ ਸੁਧਾਰਨ, ਧਰਨੇ ਦੌਰਾਨ ਵਿਦਿਆਰਥੀਆਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਵੱਧ ਰਹੀ ਬੇਰੁਜ਼ਗਾਰੀ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।