ਨਵੀਂ ਦਿੱਲੀ: ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਤਿੰਨ ਖੇਤੀ ਕਾਨੂੰਨਾਂ ਬਾਰੇ ਗੱਲ ਕਰਨ ਲਈ ਤਿਆਰ ਹੈ ਪਰ ਨਾਲ ਹੀ ਆਖਿਆ ਕਿ ਕਿਸਾਨੀ ਸੰਘਰਸ਼ ਹੱਲ ਕਰਨ ਦਾ ਮਸਲਾ ਯੂਪੀ ਦੀਆਂ ਵਿਧਾਨ ਸਭਾ ਚੋਣਾਂ ਨਹੀਂ ਬਿਲਕੁਲ ਨਹੀਂ ਜੁੜਿਆ ਹੋਇਆ। ਉਨ੍ਹਾਂ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਭਾਜਪਾ ਆਪਣੀਆਂ ਭਾਈਵਾਲ ਪਾਰਟੀਆਂ ਨਾਲ ਸੂਬੇ ਵਿੱਚ ਮੁੜ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ,‘ਕਿਸਾਨੀ ਸੰਘਰਸ਼ ਹੱਲ ਕਰਨ ਦਾ ਮਸਲਾ ਯੂਪੀ ਦੀਆਂ ਵਿਧਾਨ ਸਭਾ ਚੋਣਾਂ ਨਹੀਂ ਬਿਲਕੁਲ ਨਹੀਂ ਜੁੜਿਆ ਹੋਇਆ। ਉਂਜ ਵੀ ਅਸੀਂ ਇਹ ਮਸਲਾ ਹੱਲ ਕਰਨਾ ਚਾਹੁੰਦੇ ਹਾਂ ਤੇ ਭਲਕੇ ਹੀ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਹਾਂ।’ -ਪੀਟੀਆਈ