ਪਟਨਾ: ਜਨਤਾ ਦਲ (ਯੂਨਾਈਟਿਡ) ਦੇ ਕੌਮੀ ਪ੍ਰਧਾਨ ਰਾਜੀਵ ਰੰਜਨ ਉਰਫ਼ ਲਲਨ ਸਿੰਘ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਜਾਤ ਬਾਰੇ ਦੱਸਣ ਵੇਲੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਗੁਜਰਾਤ ਦਾ ਮੁੱਖ ਮੰਤਰੀ ਹੁੰਦਿਆਂ ਖ਼ੁਦ ਨੂੰ ਓਬੀਸੀ (ਹੋਰ ਪੱਛੜੇ ਵਰਗ) ਸੂਚੀ ਵਿਚ ਪਾਇਆ ਹੈ। ਇੱਥੇ ਜੇਡੀ(ਯੂ) ਪਾਰਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 2014 ਵਿਚ ਨਰਿੰਦਰ ਮੋਦੀ ਨੇ ਦੇਸ਼ ’ਚ ਘੁੰਮ ਕੇ ਇਹ ਕਿਹਾ ਸੀ ਕਿ ਉਹ ਬੇਹੱਦ ਪੱਛੜੇ ਵਰਗਾਂ (ਈਬੀਸੀ) ਵਿਚੋਂ ਹਨ। ਲੱਲਨ ਸਿੰਘ ਨੇ ਕਿਹਾ ਕਿ ਗੁਜਰਾਤ ਵਿਚ ਕੋਈ ਈਬੀਸੀ ਨਹੀਂ ਹੈ, ਸਿਰਫ਼ ਓਬੀਸੀ ਹੈ। ਜਦ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਬਣੇ ਸਨ, ਉਦੋਂ ਉਨ੍ਹਾਂ ਖ਼ੁਦ ਨੂੰ ਓਬੀਸੀ ਸੂਚੀ ਵਿਚ ਪੁਆਇਆ। ਜੇਡੀ(ਯੂ) ਆਗੂ ਨੇ ਕਿਹਾ ਕਿ ਉਹ ਨਕਲੀ ਹਨ, ਅਸਲੀ ਨਹੀਂ ਹਨ। ਭਾਜਪਾ ਨੂੰ ‘ਖਿਲਾਰੇ ਵਾਲੀ ਥਾਂ’ ਦੱਸਦਿਆਂ ਲਲਨ ਸਿੰਘ ਨੇ ਕਿਹਾ ਕਿ ਜਿਹੜੇ ਭਾਜਪਾ ਛੱਡ ਜੇਡੀ(ਯੂ) ਵਿਚ ਆਏ ਹਨ, ਉਨ੍ਹਾਂ ਚੰਗਾ ਕੰਮ ਕੀਤਾ ਹੈ। ਲੱਲਨ ਸਿੰਘ ਨੇ ਕੇਂਦਰ ਨੂੰ ਬੇਰੁਜ਼ਗਾਰੀ ਤੇ ਮਹਿੰਗਾਈ ਦੇ ਮੁੱਦਿਆਂ ’ਤੇ ਵੀ ਨਿਸ਼ਾਨਾ ਬਣਾਇਆ। -ਪੀਟੀਆਈ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd