ਰਾਂਚੀ: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਆਪਣੀ ਸਰਕਾਰ ਦਾ ਦੋ ਸਾਲ ਦਾ ਕਾਰਜਕਾਲ ਪੂਰਾ ਹੋਣ ਮੌਕੇ ਦੋਪਹੀਆ ਵਾਹਨ ਚਲਾਉਣ ਵਾਲੇ ਗਰੀਬ ਦੇ ਮੱਧ ਵਰਗ ਦੇ ਲੋਕਾਂ ਲਈ ਪ੍ਰਤੀ ਮਹੀਨੇ ਦਸ ਲਿਟਰ ਪੈਟਰੋਲ ’ਤੇ 25 ਰੁਪਏ ਪ੍ਰਤੀ ਲਿਟਰ ਦੀ ਦਰ ਨਾਲ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਇਹ ਯੋਜਨਾ 26 ਜਨਵਰੀ ਤੋਂ ਲਾਗੂ ਹੋਵੇਗੀ। ਮੁੱਖ ਮੰਤਰੀ ਨੇ ਬਾਅਦ ਵਿੱਚ ਖੁਦ ਇਸ ਬਾਰੇ ਟਵੀਟ ਵੀ ਕੀਤਾ। -ਪੀਟੀਆਈ