ਮੁੰਬਈ, 13 ਅਪਰੈਲ
ਕਰੋਨਾਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਕਈ ਸੂਬਿਆਂ ਨੇ ਆਵਾਜਾਈ ਤੇ ਕਾਰੋਬਾਰ ’ਤੇ ਰੋਕਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਦੇਸ਼ ਦੇ ਮਹੱਤਵਪੂਰਨ ਕੇਂਦਰਾਂ ਵਿਚ ਲੌਕਡਾਊਨ ਕਾਰਨ ਅਰਥਵਿਵਸਥਾ ਨੂੰ ਹਰ ਹਫਤੇ 1.25 ਅਰਬ ਡਾਲਰ ਦਾ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੀ ਜੀਡੀਪੀ ਵਿਚ ਵਾਧੇ ਦੀ ਦਰ 1.40 ਫੀਸਦੀ ਪ੍ਰਭਾਵਿਤ ਹੋ ਸਕਦੀ ਹੈ।-ਪੀਟੀਆਈ