ਮਹਾਰਾਸ਼ਟਰ ਅਦਾਲਤ ਨੇ ਬਦਲਾਪੁਰ ਬਲਾਤਕਾਰ ਮਾਮਲੇ ਦੇ ਮੁਲਜ਼ਮ ਨੂੰ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਠਾਣੇ (ਮਹਾਰਾਸ਼ਟਰ), 26 ਅਗਸਤ ਬਦਲਾਪੁਰ ਜਿਨਸੀ ਸ਼ੋਸ਼ਣ ਕਾਂਡ ਦੇ ਮੁਲਜ਼ਮ ਨੂੰ ਕਲਿਆਣ ਅਦਾਲਤ ਨੇ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਮਹਾਰਾਸ਼ਟਰ ਦੇ ਬਦਲਾਪੁਰ ਦੇ ਸਕੂਲ ਵਿੱਚ ਚੌਥੀ ਜਮਾਤ ਦੀਆਂ ਦੋ ਵਿਦਿਆਰਥਣਾਂ ਦੇ ਕਥਿਤ ਜਿਨਸੀ ਸ਼ੋਸ਼ਣ ਨੇ ਵੱਡੇ...
Advertisement
ਠਾਣੇ (ਮਹਾਰਾਸ਼ਟਰ), 26 ਅਗਸਤ
ਬਦਲਾਪੁਰ ਜਿਨਸੀ ਸ਼ੋਸ਼ਣ ਕਾਂਡ ਦੇ ਮੁਲਜ਼ਮ ਨੂੰ ਕਲਿਆਣ ਅਦਾਲਤ ਨੇ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਮਹਾਰਾਸ਼ਟਰ ਦੇ ਬਦਲਾਪੁਰ ਦੇ ਸਕੂਲ ਵਿੱਚ ਚੌਥੀ ਜਮਾਤ ਦੀਆਂ ਦੋ ਵਿਦਿਆਰਥਣਾਂ ਦੇ ਕਥਿਤ ਜਿਨਸੀ ਸ਼ੋਸ਼ਣ ਨੇ ਵੱਡੇ ਪੱਧਰ 'ਤੇ ਰੋਹ ਪੈਦਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬਦਲਾਪੁਰ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਮਹਿਲਾ ਅਤੇ ਬਾਲ ਭਲਾਈ ਵਿਭਾਗ ਅਤੇ ਸਿੱਖਿਆ ਮੰਤਰਾਲੇ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਅੱਜ ਸਿੱਖਿਆ ਮੰਤਰੀ ਦੀਪਕ ਕੇਸਰਕਰ ਨੂੰ ਸੌਂਪੀ ਗਈ।
Advertisement
Advertisement