ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਬਾਰੇ ਗ੍ਰਹਿ ਸਕੱਤਰ ਤੇ ਚੋਣ ਕਮਿਸ਼ਨ ਦੀ ਮੀਟਿੰਗ ਅੱਜ
ਨਵੀਂ ਦਿੱਲੀ: ਚੋਣ ਕਮਿਸ਼ਨ ਜੰਮੂ ਕਸ਼ਮੀਰ ’ਚ ਸੁਰੱਖਿਆ ਹਾਲਾਤ ਦੀ ਸਮੀਖਿਆ ਲਈ 14 ਅਗਸਤ ਨੂੰ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨਾਲ ਮੀਟਿੰਗ ਕਰੇਗਾ। ਚੋਣ ਕਮਿਸ਼ਨ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਕਰਾਉਣ ਦੀ ਯੋਜਨਾ ਬਣਾ ਰਿਹਾ ਹੈ। ਚੋਣ ਕਮਿਸ਼ਨ ਨੇ...
Advertisement
ਨਵੀਂ ਦਿੱਲੀ:
ਚੋਣ ਕਮਿਸ਼ਨ ਜੰਮੂ ਕਸ਼ਮੀਰ ’ਚ ਸੁਰੱਖਿਆ ਹਾਲਾਤ ਦੀ ਸਮੀਖਿਆ ਲਈ 14 ਅਗਸਤ ਨੂੰ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨਾਲ ਮੀਟਿੰਗ ਕਰੇਗਾ। ਚੋਣ ਕਮਿਸ਼ਨ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਕਰਾਉਣ ਦੀ ਯੋਜਨਾ ਬਣਾ ਰਿਹਾ ਹੈ। ਚੋਣ ਕਮਿਸ਼ਨ ਨੇ ਪਿਛਲੇ ਹਫ਼ਤੇ ਜੰਮੂ ਕਸ਼ਮੀਰ ’ਚ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਸੀ। ਜੰਮੂ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਚੋਣ ਅਥਾਰਿਟੀ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਜਲਦੀ ਤੋਂ ਜਲਦੀ ਵਿਧਾਨ ਸਭਾ ਚੋਣਾਂ ਕਰਾਉਣ ਲਈ ਵਚਨਬੱਧ ਹੈ। ਲੋਕ ਸਭਾ ਚੋਣਾਂ ਦੌਰਾਨ ਜੰਮੂ ਕਸ਼ਮੀਰ ’ਚ ਪਈਆਂ ਰਿਕਾਰਡ ਵੋਟਾਂ ਸਬੰਧੀ ਉਨ੍ਹਾਂ ਕਿਹਾ, ‘ਇਹ ਸਰਗਰਮ ਸ਼ਮੂਲੀਅਤ ਜਲਦੀ ਹੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੱਡੀ ਸਕਾਰਾਤਮਕ ਗੱਲ ਹੈ ਤਾਂ ਜੋ ਯੂਟੀ ’ਚ ਜਮਹੂਰੀ ਅਮਲ ਚੱਲਦਾ ਰਹੇ। -ਪੀਟੀਆਈ
Advertisement
Advertisement
×