ਨਵੀਂ ਦਿੱਲੀ, 1 ਮਈ
ਨਵ-ਨਿਯੁਕਤ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਕਿਹਾ ਹੈ ਕਿ ਦੇਸ਼ ਦੇ ਸਮੁੱਚੇ ਖੇਤਰ ਵਿੱਚ ਮੌਜੂਦਾ, ਸਮਕਾਲੀ ਅਤੇ ਭਵਿੱਖੀ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉੱਚ ਪੱਧਰੀ ਸੰਚਾਲਨ ਤਿਆਰੀ ਨੂੰ ਯਕੀਨੀ ਬਣਾਉਣਾ ਉਨ੍ਹਾਂ ਲਈ ਸਭ ਤੋਂ ਅਹਿਮ ਹੈ। ਨੂੰ ਤਰਜੀਹ ਦਿੱਤੀ ਜਾਵੇਗੀ। ਜਨਰਲ ਪਾਂਡੇ ਨੇ ਇਹ ਵੀ ਕਿਹਾ ਕਿ ਉਹ ਫੌਜ ਦੇ ਸੰਚਾਲਨ ਅਤੇ ਕਾਰਜ ਕੁਸ਼ਲਤਾ ਨੂੰ ਵਧਾਉਣ ਲਈ ਚੱਲ ਰਹੇ ਸੁਧਾਰਾਂ, ਪੁਨਰਗਠਨ ਅਤੇ ਤਬਦੀਲੀ ਦੀਆਂ ਕੋਸ਼ਿਸ਼ਾਂ ‘ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਨ। ਉਨ੍ਹਾਂ ਇਹ ਗੱਲ ਫ਼ੌਜ ਮੁਖੀ ਦਾ ਅਹੁਦਾ ਸੰਭਾਲਣ ਤੋਂ ਇਕ ਦਿਨ ਬਾਅਦ ਸਾਊਥ ਬਲਾਕ ਦੇ ਲਾਅਨ ਵਿੱਚ ਰਸਮੀ ‘ਗਾਰਡ ਆਫ ਆਨਰ’ ਦਿੱਤੇ ਜਾਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ।