ਨਵੀਂ ਦਿੱਲੀ, 8 ਅਕਤੂਬਰ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਹੈ ਕਿ ਅਜੋਕੇ ਸਮੇਂ ਵਿਚ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ‘ਸਭ ਤੋਂ ਵੱਧ ਦੁਰਵਰਤੋਂ’ ਕੀਤੀ ਗਈ ਹੈ। ਚੀਫ਼ ਜਸਟਿਸ ਐੱਸਏ. ਬੋਬਡੇ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਵੀ. ਰਾਮਾਸੁਬਰਾਮਨੀਅਨ ਦੇ ਬੈਂਚ ਨੇ ਜਮੀਅਤ ਉਲੇਮਾ ਏ ਹਿੰਦ ਅਤੇ ਹੋਰਾਂ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਦੌਰਾਨ ਇਹ ਤਲਖਤ ਟਿੱਪਣੀ ਕੀਤੀ। ਇਨ੍ਹਾਂ ਪਟੀਸ਼ਨਾਂ ਵਿੱਚ ਦੋਸ਼ ਲਾਇਆ ਗਿਆ ਹੈ ਕਿ ਕੋਵਿਡ-19 ਦੌਰਾਨ ਤਬਲੀਗੀ ਜਮਾਤ ਦੇ ਹੋਏ ਸਮਾਗਮ ਬਾਰੇ ਮੀਡੀਆ ਦਾ ਇਕ ਵਰਗ ਫਿਰਕੂ ਨਫ਼ਰਤ ਫੈਲਾ ਰਿਹਾ ਸੀ। ਬੈਂਚ ਨੇ ਇਸ ਮੁੱਦੇ ’ਤੇ ਕੇਂਦਰ ਦੇ ‘ਕਪਟੀ’ ਹਲਫਨਾਮੇ ਲਈ ਉਸ ਦੀ ਖਿੱਚੀ ਕੀਤੀ। ਅਦਾਲਤ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ‘ਸਭ ਤੋਂ ਵੱਧ ਦੁਰਵਰਤੋਂ’ ਕੀਤੀ ਗਈ ਹੈ।