ਨਵੀਂ ਦਿੱਲੀ: ਲੋਕ ਸਭਾ ਨੇ ਰਾਸ਼ਟਰਪਤੀ ਦੇ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੰਬੋਧਨ ਲਈ ਪੇਸ਼ ਧੰਨਵਾਦ ਮਤੇ ਨੂੰ ਅੱਜ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੇਠਲੇ ਸਦਨ ਵਿੱਚ ਜਿਉਂ ਹੀ ਧੰਨਵਾਦ ਮਤੇ ’ਤੇ ਬਹਿਸ ਦਾ ਜਵਾਬ ਦੇ ਕੇ ਹਟੇ ਤਾਂ ਸਪੀਕਰ ਓਮ ਬਿਰਲਾ ਨੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਰੱਖੀਆਂ ਸੋਧਾਂ ’ਤੇ ਵੋਟਿੰਗ ਕਰਵਾਈ, ਜਿਸ ਨੂੰ ਜ਼ੁਬਾਨੀ ਵੋਟਾਂ ਨਾਲ ਰੱਦ ਕਰ ਦਿੱਤਾ ਗਿਆ। ਧੰਨਵਾਦ ਮਤਾ ਪਾਸ ਹੋਣ ਮੌਕੇ ਕਾਂਗਰਸ, ਡੀਐੱਮਕੇ ਤੇ ਤ੍ਰਿਣਮੂਲ ਕਾਂਗਰਸ ਸਦਨ ਵਿੱਚੋਂ ਗੈਰਹਾਜ਼ਰ ਰਹੀਆਂ।
-ਪੀਟੀਆਈ