ਪੱਤਰ ਪ੍ਰੇਰਕ
ਭੀਖੀ, 11ਅਗਸਤ
ਨੇੜਲੇ ਪਿੰਡ ਸਮਾਓਂ ਵਿੱਚ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੈਂਟੀ ਸਿੰਘ ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ ਜੋ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ। ਥਾਣਾ ਮੁਖੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ।