ਮੁੰਬਈ, 10 ਸਤੰਬਰ
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਾਰਕੋਟਿਕਸ ਕੇਸ ਵਿਚ ਗ੍ਰਿਫ਼ਤਾਰ ਕੀਤੀ ਗਈ ਅਦਾਕਾਰਾ ਰੀਆ ਚੱਕਰਵਰਤੀ ਨੇ ਮੁੰਬਈ ਦੀ ਅਦਾਲਤ ਵਿਚ ਦਾਇਰ ਆਪਣੀ ਜ਼ਮਾਨਤ ਪਟੀਸ਼ਨ ਵਿਚ ਦੋਸ਼ ਲਗਾਇਆ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਪੁੱਛ-ਪੜਤਾਲ ਦੌਰਾਨ ਉਸ ਤੋਂ “ਜਬਰੀ ਦੋਸ਼ ਕਬੂਲ ਕਰਨ ਵਾਲੇ ਬਿਆਨ ਦਿਵਾਏ ਸਨ। ਬੁੱਧਵਾਰ ਨੂੰ ਸੈਸ਼ਨ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਰੀਆ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਨੇ ਕੋਈ ਜੁਰਮ ਨਹੀਂ ਕੀਤਾ ਸੀ ਅਤੇ ਉਸ ਨੂੰ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਦੌਰਾਨ ਮੁੰਬਈ ਦੀ ਸੈਸ਼ਨ ਅਦਾਲਤ ਨੇ ਰੀਆ ਦੀ ਜ਼ਮਾਨਤ ਦੀ ਅਰਜ਼ੀ ਉਪਰ ਫੈਸਲਾ ਸ਼ੁੱਕਰਵਾਰ ਤੱਕ ਰਾਖਵਾਂ ਰੱਖ ਲਿਆ ਹੈ। ਇਹ ਅਦਾਕਾਰਾ ਇਸ ਵੇਲੇ 22 ਸਤੰਬਰ ਤੱਕ 14 ਦਿਨਾਂ ਲਈ ਜੁਡੀਸ਼ਲ ਹਿਰਾਸਤ ਵਿੱਚ ਹੈ।