ਹਰਿਦੁਆਰ, 16 ਜੂਨ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਵੱਲੋਂ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਐਲਾਨੀ ‘ਅਗਨੀਪਥ’ ਸਕੀਮ ਦਾ ਵਿਰੋਧ ਕਰਦਿਆਂ ਕੌਮੀ ਪੱਧਰ ’ਤੇ ਸੰਘਰਸ਼ ਵਿੱਢਣ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ। ਕਿਸਾਨ ਮੁੱਦਿਆਂ ਦੀ ਗੱਲ ਕਰਦਿਆਂ ਟਿਕੈਤ ਨੇ ਕਿਹਾ ਕਿ ਇਸ ਨੂੰ ਦੇਸ਼ ਪੱਧਰ ’ਤੇ ਵੱਡਾ ਅੰਦੋਲਨ ਬਣਾਇਆ ਜਾਣਾ ਚਾਹੀਦਾ ਹੈ। -ਪੀਟੀਆਈ