ਨਵੀਂ ਦਿੱਲੀ, 3 ਦਸੰਬਰ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਐਲਗਾਰ ਪਰਿਸ਼ਦ ਕੇਸ ਵਿੱਚ ਸੁੱਧਾ ਭਾਰਦਵਾਜ ਨੂੰ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਬੰਬੇ ਹਾਈ ਕੋਰਟ ਨੇ ਭੀਮਾ ਕੋਰੇਗਾਓਂ ਜਾਤੀ ਹਿੰਸਾ ਮਾਮਲੇ ਵਿੱਚ ਮਨੁੱਖੀ ਅਧਿਕਾਰ ਕਾਰਕੁਨ ਸੁੱਧਾ ਭਾਰਦਵਾਜ ਨੂੰ ਜ਼ਮਾਨਤ ਦੇ ਦਿੱਤੀ ਸੀ। -ਆਈਏਐੱਨਐੱਸ