ਨਵੀਂ ਦਿੱਲੀ, 7 ਮਈ
ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਇਸ ਪੜਾਅ ਤਹਿਤ 1 ਜੂਨ ਨੂੰ 57 ਸੀਟਾਂ ‘ਤੇ ਵੋਟਿੰਗ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਨਸੀ ‘ਚ ਵੀ ਆਖਰੀ ਪੜਾਅ ਦੀ ਵੋਟਿੰਗ ਹੋਵੇਗੀ। ਸੱਤਵੇਂ ਪੜਾਅ ਵਿੱਚ, ਜਿਨ੍ਹਾਂ 57 ਸੀਟਾਂ ਲਈ ਵੋਟਿੰਗ ਹੋਣੀ ਹੈ, ਉਹ ਸੱਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਹਨ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ 15 ਮਈ ਨਿਰਧਾਰਿਤ ਕੀਤੀ ਗਈ ਹੈ। ਉਮੀਦਵਾਰ 17 ਮਈ ਤੱਕ ਆਪਣੀ ਨਾਮਜ਼ਦਗੀ ਵਾਪਸ ਲੈ ਸਕਦੇ ਹਨ।