ਨਵੀਂ ਦਿੱਲੀ, 22 ਸਤੰਬਰ
ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਦਾਅਵੇਦਾਰ ਵਧ ਰਹੇ ਹਨ। ਪਹਿਲਾਂ ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਦੇ ਚਰਚੇ ਸਨ ਪਰ ਸ਼ਸ਼ੀ ਥਰੂਰ ਤੇ ਅਸ਼ੋਕ ਗਹਿਲੋਤ ਦੇ ਚੋਣ ਮੈਦਾਨ ਵਿਚ ਨਿਤਰਨ ਤੋਂ ਬਾਅਦ ਵੀ ਚੋਣ ਲੜਨ ਦੇ ਦਾਅਵੇਦਾਰਾਂ ਦੀ ਗਿਣਤੀ ਵਧ ਰਹੀ ਹੈ। ਇਨ੍ਹਾਂ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ, ਦਿੱਗਵਿਜੈ ਸਿੰਘ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੀ ਦੌੜ ਵਿਚ ਆ ਗਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦਿੱਗਵਿਜੈ ਸਿੰਘ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ।