ਨਵੀਂ ਦਿੱਲੀ, 25 ਅਕਤੂਬਰ
ਭਾਰਤ ਵਿਚ ਲਗਾਤਾਰ ਤੀਜੇ ਦਿਨ 24 ਘੰਟਿਆਂ ਵਿਚ ਕਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 55 ਹਜ਼ਾਰ ਤੋਂ ਵੀ ਘੱਟ ਹੋ ਗਈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ ਤਕਰੀਬਨ ਤਿੰਨ ਮਹੀਨਿਆਂ ਬਾਅਦ ਇਕ ਦਿਨ ਵਿਚ ਘਟ ਕੇ 578 ਰਹਿ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿਚ 50,129 ਨਵੇਂ ਮਰੀਜ਼ਾਂ ਤੋਂ ਬਾਅਦ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 7864811 ਹੋ ਗਈ ਹੈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 1,18,534 ਹੋ ਗਈ ਹੈ।