ਨਵੀਂ ਦਿੱਲੀ, 11 ਨਵੰਬਰ
ਭਾਰਤ ਵਿਚ ਬੁੱਧਵਾਰ ਨੂੰ ਕੋਵਿਡ-19 ਦੇ ਮਾਮਲੇ 8636011 ਤੱਕ ਪੁੱਜ ਗਏ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਬੀਤੇ 24 ਘੰਟਿਆਂ ਵਿੱਚ 44,281 ਨਵੇਂ ਕੇਸ ਸਾਹਮਣੇ ਆਏ ਹਨ ਤੇ 512 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 127571 ਹੋ ਗਈ।