ਨਵੀਂ ਦਿੱਲੀ, 18 ਨਵੰਬਰ
ਦੇਸ਼ ਵਿਚ ਕੋਵਿਡ-19 ਨਾਲ ਪੀੜਤ 38617 ਨਵੇਂ ਕੇਸ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 8912907 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ 474 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 130993 ਹੋ ਗਈ।