ਨਵੀਂ ਦਿੱਲੀ, 1 ਦਸੰਬਰ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਵਿਡ-19 ਦੇ 31118 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 9462809 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ 482 ਮੌਤਾਂ ਨਾਲ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 137621 ਹੋ ਗਈ।