ਨਵੀਂ ਦਿੱਲੀ, 9 ਦਸੰਬਰ
ਭਾਰਤ ਵਿਚ ਬੁੱਧਵਾਰ ਨੂੰ ਕੋਵਿਡ-19 ਦੇ ਮਾਮਲੇ 32080 ਨਵੇਂ ਮਾਮਲੇ ਸਾਹਮਣੇ ਆਉਦ ਤੋਂ ਬਾਅਦ ਕੁੱਲ ਮਰੀਜ਼ਾਂ ਦੀ ਗਿਣਤੀ 9735850 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ ਪੰਜਾਬ ਵਿੱਚ 30 ਮੌਤਾਂ ਸਣੇ 402 ਲੋਕਾਂ ਦੀ ਮੌਤ ਹੋਈ। ਇਸ ਤਰ੍ਹਾਂ ਦੇਸ਼ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ141360 ਹੋ ਗਈ।