ਨਵੀਂ ਦਿੱਲੀ, 5 ਸਤੰਬਰ
ਭਾਰਤ ਵਿੱਚ ਕਰੋਨਾ ਲਾਗ ਦੇ 5,910 ਨਵੇਂ ਕੇਸ ਮਿਲਣ ਨਾਲ ਕਰੋਨਾ ਕੇਸਾਂ ਦੀ ਕੁੱਲ ਗਿਣਤੀ ਵਧ ਕੇ 4,44,62,445 ਹੋ ਗਈ ਹੈ ਜਦਕਿ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਘਟ ਕੇ 53,974 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਅੱਜ ਸਵੇਰੇ 8 ਵਜੇ ਤੱਕ ਅਪਡੇਟ ਅੰਕੜਿਆਂ ਮੁਤਾਬਕ 16 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਕਰੋਨਾ ਕਾਰਨ ਮ੍ਰਿਤਕਾਂ ਦੀ ਗਿਣਤੀ ਵਧ ਕੇ 5,28,007 ਹੋ ਗਈ ਹੈ। ਅੰਕੜਿਆਂ ਮੁਤਾਬਕ ਕਰੋਨਾ ਤੋਂ ਕੌਮੀ ਸਿਹਤਯਾਬੀ ਦਰ ਵਧ ਕੇ 98.69 ਫ਼ੀਸਦੀ ਹੋ ਗਈ ਹੈ। ਲੰਘੇ 24 ਘੰਟਿਆਂ ਦੌਰਾਨ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,140 ਘਟੀ ਹੈ। ਹੁਣ ਤੱਕ 4,38,80,464 ਮਰੀਜ਼ ਇਸ ਲਾਗ ਤੋਂ ਉਭਰ ਵੀ ਚੁੱਕੇ ਹਨ ਅਤੇ ਮੌਤ ਦਰ 1.19 ਫੀਸਦੀ ਦਰਜ ਹੋਈ ਹੈ। ਇਸੇ ਦੌਰਾਨ ਦੇਸ਼ ਵਿੱਚ ਹੁਣ ਤੱਕ ਕਰੋਨਾ ਰੋਕੂ ਟੀਕਿਆਂ ਦੀਆਂ 213.52 ਕਰੋੜ ਖੁਰਾਕਾਂ ਲਾਈਆਂ ਜਾ ਚੁੱਕੀਆਂ ਹਨ। -ਪੀਟੀਆਈ