ਨਵੀਂ ਦਿੱਲੀ, 11 ਅਕਤੂਬਰ
ਭਾਰਤ ਵਿਚ ਕਰੋਨਾ ਵਾਇਰਸ ਦੇ ਮਾਮਲੇ 7053806 ਤੱਕ ਪੁੱਜ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਅੱਠ ਵਜੇ ਤੱਕ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕਰੋਨਾ ਦੇ 74,383 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 918 ਵਿਅਕਤੀਆਂ ਦੀ ਜਾਨ ਗਈ ਤੇ ਮਰਨ ਵਾਲਿਆਂ ਦੀ ਗਿਣਤੀ 1,08,334 ਹੋ ਗਈ।