ਨਵੀਂ ਦਿੱਲੀ, 3 ਅਕਤੂਬਰ
ਭਾਰਤ ਵਿਚ ਕੋਵਿਡ-19 ਕਾਰਨ ਮਰਨ ਵਾਲਿਆਂ ਦੀ ਗਿਣਤੀ ਇਕ ਲੱਖ ਨੂੰ ਪਾਰ ਕਰ ਗਈ ਹੈ, ਜਦੋਂ ਕਿ ਕਰੋਨ ਪੀੜਤਾਂ ਦੀ ਗਿਣਤੀ 64,73,544 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਸਵੇਰੇ ਅੱਠ ਵਜੇ ਜਿਹੜੇ ਅੰਕੜੇ ਜਾਰੀ ਕੀਤੇ ਹਨ ਉਨ੍ਹਾਂ ਮੁਤਾਬਕ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਦੇ 79,476 ਨਵੇਂ ਮਾਮਲੇ ਸਾਹਮਣੇ ਆਏ ਤੇ 1,069 ਮਰੀਜ਼ਾਂ ਦੀ ਮੌਤ ਹੋਈ। ਇਸ ਤਰ੍ਹਾਂ ਦੇਸ਼ ਵਿੱਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 1,00,842 ਹੋ ਗਈ।