ਸਰਕਾਰ ਨੂੰ ਕਸ਼ਮੀਰ ਦੇ ਹਾਲਾਤ ਨਾਲ ਸਿੱਝਣ ਲਈ ‘ਦਮਨ ਤੇ ਧੱਕੇ’ ਦਾ ਇਕੋ ਇਕ ਤਰੀਕਾ ਆਉਂਦੈ: ਮਹਿਬੂਬਾ : The Tribune India

ਸਰਕਾਰ ਨੂੰ ਕਸ਼ਮੀਰ ਦੇ ਹਾਲਾਤ ਨਾਲ ਸਿੱਝਣ ਲਈ ‘ਦਮਨ ਤੇ ਧੱਕੇ’ ਦਾ ਇਕੋ ਇਕ ਤਰੀਕਾ ਆਉਂਦੈ: ਮਹਿਬੂਬਾ

ਪੀਡੀਪੀ ਮੁਖੀ ਵੱਲੋਂ ਚੀਫ ਆਫ਼ ਡਿਫੈਂਸ ਸਟਾਫ਼ ਬਿਪਿਨ ਰਾਵਤ ਦੇ ਕਸ਼ਮੀਰ ’ਚ ਹੋਰ ਪਾਬੰਦੀਆਂ ਲਾਉਣ ਬਾਰੇ ਬਿਆਨ ਦੀ ਨਿਖੇਧੀ

ਸਰਕਾਰ ਨੂੰ ਕਸ਼ਮੀਰ ਦੇ ਹਾਲਾਤ ਨਾਲ ਸਿੱਝਣ ਲਈ ‘ਦਮਨ ਤੇ ਧੱਕੇ’ ਦਾ ਇਕੋ ਇਕ ਤਰੀਕਾ ਆਉਂਦੈ: ਮਹਿਬੂਬਾ

ਸ੍ਰੀਨਗਰ, 24 ਅਕਤੂਬਰ

ਪੀਪਲਜ਼ ਡੈਮੋਕੈਰਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਜੰਮੂ ਤੇ ਕਸ਼ਮੀਰ ਦੇ ਹਾਲਾਤ ਨਾਲ ਸਿੱਝਣ ਦਾ ਇਕੋ ਇਕ ਤਰੀਕਾ ਇਥੋੋਂ ਦੇ ਲੋਕਾਂ ਦਾ ਦਮਨ ਤੇ ਉਨ੍ਹਾਂ ਨਾਲ ਧੱਕਾ ਕਰਨਾ ਹੈ। ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ ਵੱਲੋਂ ਵਾਦੀ ਵਿੱਚ ਹਾਲੀਆ ਹਿੰਸਾ ਦੀਆਂ ਘਟਨਾਵਾਂ ਦੇ ਟਾਕਰੇ ਲਈ ਕਸ਼ਮੀਰ ਵਿੱਚ ਹੋਰ ਪਾਬੰਦੀਆਂ ਲਾਉਣ ਦੀ ਦਿੱਤੀ ਚੇਤਾਵਨੀ ਦੇ ਪ੍ਰਤੀਕਰਮ ਵਿੱਚ ਮਹਿਬੂਬਾ ਨੇ ਕਿਹਾ ਕਿ ਸੀਓਡੀ ਦਾ ਬਿਆਨ ਸਰਕਾਰ ਦੇ ਉਸ ਬਿਆਨ ਦੇ ਬਿਲਕੁਲ ਉਲਟ ਹੈ ਕਿ ‘ਵਾਦੀ ਵਿੱਚ ਸਭ ਕੁਝ ਠੀਕ ਹੈ’। ਸਾਬਕਾ ਮੁੱਖ ਮੰਤਰੀ ਨੇ ਇਕ ਟਵੀਟ ਵਿੱਚ ਕਿਹਾ, ‘‘ਕਸ਼ਮੀਰ ਨੂੰ ਖੁੱਲ੍ਹੀ ਜੇਲ੍ਹ ਵਿਚ ਤਬਦੀਲ ਕਰਨ ਦੇ ਬਾਵਜੂਦ ਬਿਪਿਨ ਰਾਵਤ ਦੇ (ਉਪਰੋਕਤ) ਬਿਆਨ ਨੂੰ ਲੈ ਕੇ ਕੋਈ ਹੈਰਾਨੀ ਨਹੀਂ ਹੋਈ ਕਿਉਂਕਿ ਭਾਰਤ ਸਰਕਾਰ ਕੋਲ ਜੰਮੂ ਤੇ ਕਸ਼ਮੀਰ ਦੇ ਹਾਲਾਤ ਨਾਲ ਸਿੱਝਣ ਦਾ ਇਕੋ ਇਕ ਤਰੀਕਾ ‘ਦਮਨ ਤੇ ਧੱਕਾ’ ਹੈ। ਇਹ ਸਰਕਾਰ ਦੇ ਉਸ ਬਿਆਨ ਦੇ ਵੀ ਉਲਟ ਹੈ ਕਿ ਇਥੇ (ਵਾਦੀ) ਸਭ ਕੁਝ ਠੀਕ ਹੈ।’’-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All