‘ਇੰਡੀਆ’ ਦੀਆਂ ਧਿਰਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਮਨੀਪੁਰ ਦਾ ਦੌਰਾ ਕਰਨ ਦੀ ਅਪੀਲ
ਨਵੀਂ ਦਿੱਲੀ: ਵਿਰੋਧੀ ਗੱਠਜੋੜ ‘ਇੰਡੀਆ’ ਵਿੱਚ ਸ਼ਾਮਲ ਮਨੀਪੁਰ ਦੀਆਂ ਪਾਰਟੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਹਿੰਸਾ ਪ੍ਰਭਾਵਿਤ ਸੂਬੇ ਦਾ ਦੌਰਾ ਕਰਨ ਕਿਉਂਕਿ ਉਨ੍ਹਾਂ ਦੇ ਸਿੱਧੇ ਦਖਲ ਨਾਲ ਹੀ ਇੱਥੇ ਸ਼ਾਂਤੀ ਬਹਾਲ...
Advertisement
ਨਵੀਂ ਦਿੱਲੀ:
ਵਿਰੋਧੀ ਗੱਠਜੋੜ ‘ਇੰਡੀਆ’ ਵਿੱਚ ਸ਼ਾਮਲ ਮਨੀਪੁਰ ਦੀਆਂ ਪਾਰਟੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਹਿੰਸਾ ਪ੍ਰਭਾਵਿਤ ਸੂਬੇ ਦਾ ਦੌਰਾ ਕਰਨ ਕਿਉਂਕਿ ਉਨ੍ਹਾਂ ਦੇ ਸਿੱਧੇ ਦਖਲ ਨਾਲ ਹੀ ਇੱਥੇ ਸ਼ਾਂਤੀ ਬਹਾਲ ਹੋ ਸਕਦੀ ਹੈ। ਇੰਡੀਆ ਗੱਠਜੋੜ ’ਚ ਸ਼ਾਮਲ 10 ਸਿਆਸੀ ਪਾਰਟੀਆਂ ਦੇ ਆਗੂਆਂ ਦੇ ਇੱਕ ਵਫ਼ਦ ਨੇ ਇੱਥੇ ਪੱਤਰਕਾਰ ਸੰਮੇਲਨ ’ਚ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਜੰਤਰ-ਮੰਤਰ ’ਤੇ ਧਰਨਾ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮਨੀਪੁਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ ਮੇਘਚੰਦਰ ਨੇ ਕਿਹਾ, ‘ਅਸੀਂ ਜੰਤਰ-ਮੰਤਰ ’ਤੇ ਧਰਨਾ ਦੇਣ ਵਾਲੇ ਸੀ ਪਰ ਪ੍ਰਸ਼ਾਸਨ ਨੇ ਸਾਡੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ। ਇਸ ਵਿੱਚ ਤਕਰੀਬਨ 10 ਸਿਆਸੀ ਪਾਰਟੀਆਂ ਹਿੱਸਾ ਲੈਣ ਵਾਲੀਆਂ ਸੀ। ਇਹ ਦੁੱਖ ਦੀ ਗੱਲ ਹੈ ਕਿ ਸਾਨੂੰ ਵਿਰੋਧ ਕਰਨ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ।’ -ਪੀਟੀਆਈ
Advertisement
Advertisement
×