ਨਵੀਂ ਦਿੱਲੀ, 27 ਅਗਸਤ
ਕਾਂਗਰਸ ਦੀ ਸਿਖਰਲੀ ਨੀਤੀ ਬਣਾਉਣ ਵਾਲੀ ਇਕਾਈ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਐਤਵਾਰ ਨੂੰ ਬੈਠਕ ਹੋਵੇਗੀ, ਜਿਸ ‘ਚ ਪਾਰਟੀ ਪ੍ਰਧਾਨ ਦੀ ਚੋਣ ਨਾਲ ਜੁੜੇ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਆਨਲਾਈਨ ਮੀਟਿੰਗ ਵਿੱਚ ਪ੍ਰਧਾਨ ਦੀ ਚੋਣ ਦੇ ਵਿਸਤ੍ਰਿਤ ਪ੍ਰੋਗਰਾਮ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ ਜਾ ਸਕਦਾ ਹੈ।