ਸਲਮਾਨ ਖਾਨ ਤੋਂ 5 ਕਰੋੜ ਰੁਪਏ ਮੰਗਣ ਵਾਲੇ ਨੇ ਮੰਗੀ ਮੁਆਫ਼ੀ
Man who threatened Salman Khan apologise
Advertisement
ਮੁੰਬਈ, 22 ਅਕਤੂਬਰ
Man who threatened Salman Khan apologise: ਬੀਤੇ ਹਫ਼ਤੇ ਵੀਰਵਾਰ ਨੂੰ ਮੁੰਬਈ ਪੁਲੀਸ ਦੇ ਟ੍ਰੈਫ਼ਿਕ ਕੰਟਰੋਲ ਰੂਮ ਦੀ ਵ੍ਹਾਟਸਐਪ ਹੈਲਪਲਾਈਨ ’ਤੇ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਦਾ ਧਮਕੀ ਭਰਿਆ ਸੁਨੇਹਾ ਭੇਜਣ ਵਾਲੇ ਨੇ ਹੁਣ ਮੁਆਫ਼ੀਨਾਮਾ ਭੇਜਿਆ ਹੈ। ਅਧਿਕਾਰੀਆਂ ਵੱਲੋਂ ਪ੍ਰਾਪਤ ਮੁਢਲੀ ਜਾਣਕਾਰੀ ਅਨੁਸਾਰ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਮੁਆਫ਼ੀ ਵਾਲਾ ਸੰਦੇਸ਼ ਵੀ ਉਸੇ ਨੰਬਰ ਤੋਂ ਭੇਜਿਆ ਗਿਆ ਹੈ ਜਿਸ ਦੀ ਵਰਤੋਂ ਪਹਿਲਾਂ ਧਮਕੀ ਭੇਜਣ ਲਈ ਕੀਤੀ ਗਈ ਸੀ।
Advertisement
ਇਸ ਸਬੰਧੀ ਵਰਲੀ ਪੁਲਿਸ ਸਟੇਸ਼ਨ ਵਿੱਚ ਧਮਕੀ ਅਤੇ ਜਬਰੀ ਵਸੂਲੀ ਲਈ ਇੱਕ ਕੇਸ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਅਦਾਕਾਰ ਸਲਮਾਨ ਖਾਨ ਨੂੰ ਪਹਿਲਾਂ ਲਾਰੇਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਪੁਲੀਸ ਮੁਤਾਬਕ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਇਸ ਸਾਲ ਅਪ੍ਰੈਲ ’ਚ ਸਲਮਾਨ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਗੋਲੀਬਾਰੀ ਵੀ ਕੀਤੀ ਸੀ। -ਪੀਟੀਆਈ
Advertisement