ਮੁੰਬਈ, 6 ਅਕਤੂਬਰ
ਮੁੰਬਈ ਪੁਲੀਸ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਸ ਦੇ ਪਰਿਵਾਰ ਨੂੰ ਧਮਕੀ ਦੇਣ ਸਬੰਧੀ ਬਿਹਾਰ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਟੀਮ ਨੇ ਮੁਲਜ਼ਮ ਨੂੰ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚੋਂ ਅੱਧੀ ਰਾਤ ਕਾਬੂ ਕੀਤਾ ਹੈ ਅਤੇ ਉਸ ਨੂੰ ਇੱਥੇ ਲਿਆਂਦਾ ਜਾ ਰਿਹਾ ਹੈ। ਸਰ ਐੱਚਐੱਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੁੱਧਵਾਰ ਨੂੰ ਦੋ ਫੋਨ ਕਾਲ ਪ੍ਰਾਪਤ ਹੋਈਆਂ ਸਨ, ਜਿਸ ਵਿੱਚ ਅਣਪਛਾਤੇ ਵਿਅਕਤੀ ਨੇ ਅੰਬਾਨੀ ਦੀ ਦੱਖਣੀ ਮੁੰਬਈ ਸਥਿਤ ‘ਐਂਟੀਲੀਆ’ ਰਿਹਾਇਸ਼ ਅਤੇ ਹਸਪਤਾਲ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ। ਫੋਨ ਕਰਨ ਵਾਲੇ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਧਮਕੀਆਂ ਦਿੱਤੀਆਂ ਸਨ। -ਪੀਟੀਆਈ