ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੇਮਕੁੰਟ ਸਾਹਿਬ ਦੀ ਯਾਤਰਾ 10 ਅਕਤੂਬਰ ਤੱਕ ਜਾਰੀ ਰਹੇਗੀ

ਹੁਣ ਤਕ 2.28 ਲੱਖ ਸ਼ਰਧਾਲੂਆਂ ਨੇ ਦਰਸ਼ਨ ਕੀਤੇ
Advertisement
ਸ੍ਰੀ ਹੇਮਕੁੰਟ ਸਾਹਿਬ ਦੀ ਚਲ ਰਹੀ ਸਲਾਨਾ ਯਾਤਰਾ ਦੌਰਾਨ ਇਸ ਸਾਲ ਹੁਣ ਤਕ ਲਗਪਗ 2.28 ਲੱਖ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ ਅਤੇ ਇਹ ਸਲਾਨਾ ਯਾਤਰਾ 10 ਅਕਤੂਬਰ ਤੱਕ ਜਾਰੀ ਰਹੇਗੀ। ਇਸ ਮਗਰੋਂ ਗੁਰੂ ਘਰ ਦੇ ਕਿਵਾੜ ਅਗਲੀ ਯਾਤਰਾ ਤਕ ਸੰਗਤ ਵਾਸਤੇ ਬੰਦ ਕਰ ਦਿੱਤੇ ਜਾਣਗੇ।

ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਟਰੱਸਟ ਦੇ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਜਾਰੀ ਹੈ। ਇਸ ਸਾਲ ਹੁਣ ਤੱਕ 2,28,000 ਤੋਂ ਵੱਧ ਸ਼ਰਧਾਲੂ ਗੜ੍ਹਵਾਲ ਹਿਮਾਲਿਆ ਦੀ ਗੋਦ ਵਿੱਚ ਸਥਿਤ ਇਸ ਪਵਿੱਤਰ ਤੀਰਥ ਸਥਾਨ ਦੇ ਦਰਸ਼ਨ ਕਰ ਚੁੱਕੇ ਹਨ। ਸਿੱਖ ਧਰਮ ਦੇ ਅਹਿਮ ਤੀਰਥ ਸਥਾਨਾਂ ਵਿੱਚੋਂ ਇੱਕ ਸ੍ਰੀ ਹੇਮਕੁੰਟ ਸਾਹਿਬ ਆਪਣੀ ਅਧਿਆਤਮਿਕਤਾ ਅਤੇ ਕੁਦਰਤੀ ਸੁੰਦਰਤਾ ਲਈ ਵਿਸ਼ਵ ਪ੍ਰਸਿੱਧ ਹੈ।

Advertisement

ਉਨ੍ਹਾਂ ਦਸਿਆ ਕਿ ਇਸ ਸਾਲ ਅਨੁਕੂਲ ਮੌਸਮ ਨੇ ਯਾਤਰਾ ਨੂੰ ਹੋਰ ਵੀ ਆਸਾਨ ਬਣਾ ਦਿੱਤਾ ਹੈ। ਆਮ ਬਾਰਿਸ਼ ਅਤੇ ਸੁਚੱਜੇ ਢੰਗ ਨਾਲ ਪ੍ਰਬੰਧ ਕੀਤੇ ਰੂਟ ਪ੍ਰਬੰਧਨ ਦੇ ਕਾਰਨ ਰਿਸ਼ੀਕੇਸ਼ ਤੋਂ ਗੋਬਿੰਦ ਘਾਟ ਤੱਕ ਪਹਾੜੀ ਰਸਤਾ ਸੁਰੱਖਿਅਤ ਅਤੇ ਨਿਰਵਿਘਨ ਜਾਰੀ ਰਿਹਾ ਹੈ। ਪਹਾੜੀ ਖੇਤਰਾਂ ਵਿੱਚ ਹੋਣ ਵਾਲੇ ਛੋਟੇ-ਮੋਟੇ ਜ਼ਮੀਨ ਖਿਸਕਣ ਦੇ ਮਾਮਿਆ ਵਿਚ ਡਿਗੇ ਅਜਿਹੇ ਮਲਬੇ ਨੂੰ ਤੁਰੰਤ ਹਟਾ ਦਿੱਤਾ ਗਿਆ, ਜਿਸ ਨਾਲ ਯਾਤਰੀਆਂ ਦੀ ਸੁਰੱਖਿਆ ਅਤੇ ਸਹੂਲਤ ਯਕੀਨੀ ਬਣਾਈ ਗਈ।

ਪ੍ਰਬੰਧਕੀ ਟਰੱਸਟ ਦੇ ਚੇਅਰਮੈਨ ਬਿੰਦਰਾ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਇਸ ਅਨੁਕੂਲ ਮੌਸਮ ਦਾ ਲਾਭ ਉਠਾਉਂਦੇ ਹੋਏ ਸ਼ਰਧਾਲੂ ਜਲਦੀ ਤੋਂ ਜਲਦੀ ਆਪਣੀ ਯਾਤਰਾ ਦੀ ਯੋਜਨਾ ਬਣਾਉਣ। ਇਹ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰਤਾ ਅਤੇ ਹਿਮਾਲਿਆ ਦੀ ਸ਼ਾਂਤੀ ਦਾ ਅਨੁਭਵ ਕਰਨ ਦਾ ਇੱਕ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋਵੇਗੀ।

 

Advertisement