ਜੰਮੂ, 9 ਸਤੰਬਰ
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਪੁਲੀਸ ਮੁਲਾਜ਼ਮ ਨੇ ਆਪਣੀ ਸਰਕਾਰੀ ਰਾਈਫਲ ਨਾਲ ਕਥਿਤ ਤੌਰ ’ਤੇ ਖ਼ੁਦ ਨੂੰ ਗੋਲੀ ਮਾਰ ਲਈ। ਇਸ ਕਾਰਨ ਉਸ ਦੀ ਮੌਤ ਹੋ ਗਈ। ਇੰਡੀਅਨ ਰਿਜ਼ਰਵ ਪੁਲੀਸ ਦਾ ਕਾਂਸਟੇਬਲ ਜਾਵੇਦ ਡਾਰ ਦੱਖਣੀ ਕਸ਼ਮੀਰ ਦੇ ਤਰਾਲ ਦਾ ਵਸਨੀਕ ਸੀ। ਮੈਡੀਕਲ ਤੇ ਕਾਨੂੰਨੀ ਕਾਰਵਾਈ ਪੂਰੀ ਕਰਨ ਮਗਰੋਂ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। -ਪੀਟੀਆਈ