ਲਖਨਊ, 27 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਊਨ੍ਹਾਂ ਦੀ ਸਰਕਾਰ ਨੇ ਰੇਹੜੀ-ਫੜ੍ਹੀ ਵਾਲਿਆਂ ਨੂੰ ਕਰਜ਼ਿਆਂ ਦੀ ਪੇਸ਼ਕਸ਼ ਕਰਕੇ ਊਨ੍ਹਾਂ ਦੀ ਇਮਾਨਦਾਰੀ ਅਤੇ ਮਿਹਨਤ ਦਾ ਮੁੱਲ ਪਾਇਆ ਹੈ।
ਊੱਤਰ ਪ੍ਰਦੇਸ਼ ਵਿੱਚ ਪੀਐੱਮ ਸਟਰੀਟ ਵੈਂਡਰਜ਼ ਆਤਮ-ਨਿਰਭਰ ਨਿਧੀ ਸਕੀਮ ਦੇ ਲਾਭਪਾਤਰੀਆਂ ਨੂੰ ਵੀਡੀਓ-ਕਾਨਫਰੰਸਿੰਗ ਜ਼ਰੀਏ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, ‘‘ਗਰੀਬਾਂ ਦੇ ਨਾਂ ’ਤੇ ਸਿਆਸਤ ਕਰਨ ਵਾਲਿਆਂ ਨੇ ਅਜਿਹਾ ਮਾਹੌਲ ਸਿਰਜ ਦਿੱਤਾ ਹੈ ਕਿ ਜੇਕਰ ਗਰੀਬ ਨੂੰ ਕਰਜ਼ਾ ਦਿੱਤਾ ਗਿਆ ਤਾਂ ਊਹ ਕਦੇ ਵਾਪਸ ਨਹੀਂ ਹੋਵੇਗਾ।’’ ਊਨ੍ਹਾਂ ਕਿਹਾ ਕਿ ਅੱਜ ਗਰੀਬਾਂ ਨੂੰ ਬੈਂਕਿੰਗ ਪ੍ਰਣਾਲੀ ਨਾਲ ਜੋੜ ਦਿੱਤਾ ਗਿਆ ਹੈ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਕਰਜ਼ੇ ਦਿੱਤੇ ਜਾ ਰਹੇ ਹਨ, ਜੋ ਸਮੇਂ ਸਿਰ ਵਾਪਸ ਮੋੜ ਰਹੇ ਹਨ।
ਪ੍ਰਧਾਨ ਮੰਤਰੀ ਨੇ ਆਗਰਾ, ਵਾਰਾਣਸੀ ਅਤੇ ਲਖਨਊ ਤੋਂ ਤਿੰਨ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਊਨ੍ਹਾਂ ਤੋਂ ਇਸ ਕਰਜ਼ੇ ਦੀ ਵਰਤੋਂ ਬਾਰੇ ਜਾਣਕਾਰੀ ਲਈ।
ਊਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਨੇ ਮਿਸਾਲ ਕਾਇਮ ਕੀਤੀ ਹੈ, ਜਿਸ ਦੀ ਸਭ ਨੂੰ ਦੁਹਰਾਊਣਾ ਚਾਹੀਦਾ ਹੈ। ਮੋਦੀ ਨੇ ਸਕੀਮ ਦੇ ਵੇਰਵੇ ਦਿੰਦਿਆਂ ਇਸ ਮੌਕੇ ਅਜਿਹੇ ਲੋਕਾਂ ’ਤੇ ਹਮਲੇ ਕੀਤੇ, ਜਿਨ੍ਹਾਂ ਨੇ ਸਰਕਾਰ ਵਲੋਂ ਗਰੀਬਾਂ ਨੂੰ ਬੈਂਕਿੰਗ ਪ੍ਰਣਾਲੀ ਨਾਲ ਜੋੜਨ ਦੇ ਕਦਮ ’ਤੇ ਸਵਾਲ ਚੁੱਕੇ ਸਨ।
ਊਨ੍ਹਾਂ ਕਿਹਾ, ‘‘ਅੱਜ ਤੁਹਾਡੇ ਲਈ ਬੈਂਕਾਂ ਦੇ ਦਰ ਖੋਲ੍ਹੇ ਗਏ ਹਨ, ਜੋ ਪਹਿਲਾਂ ਕਦੇ ਨਹੀਂ ਹੋਇਆ। ਇਹ ‘ਸਭ ਕਾ ਸਾਥ, ਸਭ ਕਾ ਵਿਕਾਸ ਅਤੇ ਸਭ ਕਾ ਵਿਸ਼ਵਾਸ’ ਨੀਤੀ ਦਾ ਨਤੀਜਾ ਹੈ।’’ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਊੱਤਰ ਪ੍ਰਦੇਸ਼ ’ਚੋਂ ਕੁੱਲ 6.50 ਲੱਖ ਅਰਜ਼ੀਆਂ ਆਈਆਂ ਹਨ, ਜਿਨ੍ਹਾਂ ’ਚੋਂ 3.75 ਲੱਖ ਪਾਸ ਕਰ ਦਿੱਤੀਆਂ ਗਈਆਂ ਹਨ। -ਪੀਟੀਆਈ
ਗਰੀਬਾਂ ਨੂੰ ਕਰਜ਼ਿਆਂ ਦੀ ਨਹੀਂ, ਵਿਸ਼ੇਸ਼ ਵਿੱਤੀ ਪੈਕੇਜ ਦੀ ਲੋੜ: ਪ੍ਰਿਯੰਕਾ
ਨਵੀਂ ਦਿੱਲੀ: ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਰੇਹੜੀ-ਫੜ੍ਹੀ ਵਾਲਿਆਂ ਨੂੰ ਕਰਜ਼ਿਆਂ ਦੀ ਨਹੀਂ ਬਲਕਿ ਵਿਸ਼ੇਸ਼ ਵਿੱਤੀ ਪੈਕੇਜ ਦੀ ਲੋੜ ਹੈ। ਪ੍ਰਧਾਨ ਮੰਤਰੀ ਵਲੋਂ ਯੂਪੀ ਦੇ ਰੇਹੜੀ-ਫੜ੍ਹੀ ਵਾਲਿਆਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਪ੍ਰਿਯੰਕਾ ਨੇ ਟਵੀਟ ਕੀਤਾ ਕਿ ਤਾਲਾਬੰਦੀ ਦੌਰਾਨ ਰੇਹੜੀ-ਫੜ੍ਹੀ ਵਾਲੇ ਅਤੇ ਛੋਟੇ ਦੁਕਾਨਦਾਰ ਬਹੁਤ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਏ। ਊਨ੍ਹਾਂ ਲਈ ਗੁਜ਼ਾਰਾ ਕਰਨਾ ਔਖਾ ਹੋ ਗਿਆ। ਇਸ ਲਈ ਊਨ੍ਹਾਂ ਨੂੰ ਅੱਜ ਕਰਜ਼ਿਆਂ ਦੀ ਨਹੀਂ ਬਲਕਿ ਵਿਸ਼ੇਸ਼ ਵਿੱਤੀ ਪੈਕੇਜ ਦੀ ਲੋੜ ਹੈ। -ਪੀਟੀਆਈ
‘ਕੁਨਬਾਪ੍ਰਸਤ ਭ੍ਰਿਸ਼ਟਾਚਾਰ’ ਭਿਆਨਕ ਚੁਣੌਤੀ: ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਕੁਨਬਾਪ੍ਰਸਤ ਭ੍ਰਿਸ਼ਟਾਚਾਰ’ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਹਮਾਇਤ ਕਰਦਿਆਂ ਕਿਹਾ ਕਿ ਕੁੱਝ ਸੂਬਿਆਂ ਵਿੱਚ ਇਹ ਸਿਆਸੀ ਸਭਿਆਚਾਰ ਦਾ ਹਿੱਸਾ ਬਣ ਚੁੱਕਿਆ ਹੈ ਅਤੇ ਅਜਿਹੀ ਭਿਆਨਕ ਚੁਣੌਤੀ ਵਜੋਂ ਊਭਰਿਆ ਹੈ, ਜੋ ਦੇਸ਼ ਨੂੰ ਖੋਖਲਾ ਕਰ ਰਹੀ ਹੈ। ਸੀਬੀਆਈ ਵਲੋਂ ਕਰਵਾਈ ਚੌਕਸੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਤਿੰਨ ਰੋਜ਼ਾ ਕੌਮੀ ਕਾਨਫਰੰਸ ਦੇ ਊਦਘਾਟਨ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਕਾਰਵਾਈ ਨਾ ਹੋਣ ਕਾਰਨ ਭਵਿੱਖੀ ਘਪਲਿਆਂ ਅਤੇ ਭ੍ਰਿਸ਼ਟਾਚਾਰ ਦੀ ਨੀਂਹ ਟਿਕਦੀ ਹੈ। -ਪੀਟੀਆਈ