ਸ੍ਰੀਨਗਰ, 25 ਜੁਲਾਈ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜੰਮੂ-ਕਸ਼ਮੀਰ ਅਤੇ ਲੱਦਾਖ ਦੀ ਚਾਰ ਦਿਨਾਂ ਯਾਤਰਾ ਲਈ ਅੱਜ ਇਥੇ ਪੁੱਜੇ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਕੋਵਿੰਦ ਸਵੇਰੇ 11.15 ਵਜੇ ਸ੍ਰੀਨਗਰ ਹਵਾਈ ਅੱਡੇ ‘ਤੇ ਪਹੁੰਚੇ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਪੁਲੀਸ ਅਤੇ ਕੇਂਦਰ ਸ਼ਾਸਤ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ 25 ਜੁਲਾਈ ਤੋਂ 28 ਜੁਲਾਈ ਤੱਕ ਇਸ ਫੇਰੀ ਦੌਰਾਨ ਰਾਸ਼ਟਰਪਤੀ ਸੋਮਵਾਰ ਨੂੰ ਕਾਰਗਿਲ ਵਿਜੈ ਦਿਵਸ ਦੀ 22ਵੀਂ ਵਰ੍ਹੇਗੰਢ ’ਤੇ ਕਾਰਗਿਲ ਜੰਗੀ ਯਾਦਗਾਰ ’ਤੇ ਸ਼ਰਧਾਂਜਲੀ ਭੇਟ ਕਰਨ ਜਾਣਗੇ।