ਨਵੀਂ ਦਿੱਲੀ, 21 ਅਗਸਤ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰੱਖੜੀ ਦੇ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਭਾਰਤ ਵਾਸੀਆਂ ਨੂੰ ਦੇਸ਼ ਦੇ ਨਿਰਮਾਣ ਵਿੱਚ ਹਿੱਸੇਦਾਰੀ ਵਧਾਉਣ ਅਤੇ ਔਰਤਾਂ ਦੀ ਸੁਰੱਖਿਆ ਲਈ ਖੁਦ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣਾਂ ਤੇ ਭਰਾਵਾਂ ਵਿੱਚ ਸਨੇਹ, ਸਰਪਣ ਤੇ ਵਿਸ਼ਵਾਸ ਨੂੰ ਵਧਾਉਣ ਦਾ ਪ੍ਰਤੀਕ ਹੈ। -ਪੀਟੀਆਈ