ਅਹਿਮਦਾਬਾਦ, 30 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਸ਼ੁੱਕਰਵਾਰ ਨੂੰ ਅਹਿਮਦਾਬਾਦ ਪਹੁੰਚੇ। ਇਸ ਸਮੇਂ ਦੌਰਾਨ ਉਹ ਕੇਵਡੀਆ ਅਤੇ ਅਹਿਮਦਾਬਾਦ ਦਰਮਿਆਨ ਸਮੁੰਦਰੀ ਹਵਾਈ ਸੇਵਾਵਾਂ ਸਮੇਤ ਕਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ। ਮੁੱਖ ਮੰਤਰੀ ਵਿਜੈ ਰੁਪਾਨੀ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਸਮੇਤ ਕਈ ਨੇਤਾਵਾਂ ਨੇ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਮਾਰਚ ਵਿੱਚ ਕਰੋਨਾ ਮਹਾਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਸ੍ਰੀ ਮੋਦੀ ਦਾ ਆਪਣੇ ਗ੍ਰਹਿ ਰਾਜ ਗੁਜਰਾਤ ਦਾ ਇਹ ਪਹਿਲਾ ਦੌਰਾ ਹੈ। ਪ੍ਰਧਾਨ ਮੰਤਰੀ ਦੇਸ਼ ਦੇ ‘ਲੋਹ ਪੁਰਸ਼’ ਦੀ 182 ਮੀਟਰ ਉੱਚੀ ਮੂਰਤੀ ਸਟੈਚੂ ਆਫ ਯੂਨਿਟੀ ਦੇ ਨੇੜੇ ਸਥਿਤ ਨਰਮਦਾ ਜ਼ਿਲ੍ਹੇ ਦੇ ਕੇਵਡੀਆ ਵਿਖੇ ਸਰਦਾਰ ਪਟੇਲ ਜ਼ੂਲੋਜੀਕਲ ਪਾਰਕ ‘ਜੰਗਲ ਸਫਾਰੀ’ ਦਾ ਉਦਘਾਟਨ ਕਰਨਗੇ। ਉਨ੍ਹਾਂ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਅਤੇ ਗੁਜਰਾਤੀ ਸਿਨੇਮਾ ਸੁਪਰਸਟਾਰ ਨਰੇਸ਼ ਕਨੋਡੀਆ ਅਤੇ ਉਨ੍ਹਾਂ ਦੇ ਸੰਗੀਤਕਾਰ ਭਰਾ ਮਹੇਸ਼ ਕਨੋਡੀਆ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿਲਾਸਾ ਦਿੱਤਾ।