ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਨੌਂਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਅਤੇ ਉਨ੍ਹਾਂ ਦੇ ਦਿਖਾਏ ਰਾਹ ’ਤੇ ਚੱਲਣ ’ਤੇ ਜ਼ੋਰ ਦਿੱਤਾ। ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਨਮਨ ਕਰਦਾ ਹਾਂ। ਉਨ੍ਹਾਂ ਨੂੰ ਦੁਨੀਆ ਭਰ ਵਿੱਚ ਲੱਖਾਂ ਲੋਕ ਬਹਾਦਰੀ, ਦਿਆ ਅਤੇ ਬਲਿਦਾਨ ਦੇ ਮੂਰਤ ਵਜੋਂ ਯਾਦ ਕਰਦੇ ਹਨ। ਉਨ੍ਹਾਂ ਦਾ ਜੀਵਨ ਇਸ ਦੁਨੀਆ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਦੁਨੀਆ ਨੂੰ ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਰਾਹ ਦਿਖਾਇਆ।’’ -ਪੀਟੀਆਈ