ਨਵੀਂ ਦਿੱਲੀ, 30 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਆਂਪਾਲਿਕਾ ਨੂੰ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅਤੇ ਕਾਨੂੰਨੀ ਸਹਾਇਤਾ ਦੀ ਉਡੀਕ ਕਰ ਰਹੇ ਸੁਣਵਾਈ ਅਧੀਨ ਕੈਦੀਆਂ ਦੀ ਰਿਹਾਈ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਆਲ ਇੰਡੀਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਜ਼ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਸੌਖੇ ਨਿਆਂ ਦੀ ਬਹੁਤ ਲੋੜ ਤੇ ਅਹਿਮੀਅਤ ਹੈ।