ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਰਤੀ ਓਲੰਪਿਕ ਸੰਘ (ਆਈਓਏ) ਦੇ ਸੰਵਿਧਾਨ ਵਿੱਚ ਸੋਧ ਕਰਨ ਲਈ ਅੱਜ ਸਿਖਰਲੀ ਅਦਾਲਤ ਦੇ ਸਾਬਕਾ ਜੱਜ ਜਸਟਿਸ ਐਲ ਨਾਗੇਸ਼ਵਰ ਰਾਓ ਨੂੰ ਨਿਯੁਕਤ ਕੀਤਾ ਹੈ। ਜਸਟਿਸ ਡੀ.ਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਜਸਟਿਸ ਰਾਓ ਨੂੰ ਸੰਵਿਧਾਨ ਵਿੱਚ ਸੋਧ ਕਰਨ ਅਤੇ 15 ਦਸੰਬਰ 2022 ਤੱਕ ਚੋਣਾਂ ਕਰਵਾਉਣ ਲਈ ਖਾਕਾ ਤਿਆਰ ਕਰਨ ਲਈ ਕਿਹਾ ਹੈ। -ਪੀਟੀਆਈ