ਨਵੀਂ ਦਿੱਲੀ, 20 ਜੁਲਾਈ
ਰਾਸ਼ਟਰਪਤੀ ਚੋਣ ਦੇ ਨਤੀਜੇ ਦਾ ਐਲਾਨ 21 ਜੁਲਾਈ ਨੂੰ ਕੀਤਾ ਜਾਵੇਗਾ। ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ 25 ਜੁਲਾਈ ਨੂੰ ਹਲਫ਼ ਲੈਣ ਵਾਲੇ ਸ਼ਖ਼ਸ ਬਾਰੇ ਦੇਸ਼ ਵਾਸੀਆਂ ਨੂੰ ਵੀਰਵਾਰ ਸ਼ਾਮ ਨੂੰ ਪਤਾ ਲੱਗ ਜਾਵੇਗਾ। ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 11 ਵਜੇ ਸੰਸਦ ਭਵਨ ਵਿੱਚ ਸ਼ੁਰੂ ਕੀਤੀ ਜਾਵੇਗੀ। ਸੱਤਾਧਾਰੀ ਐੱਨਡੀਏ ਨੇ ਦਰੋਪਦੀ ਮੁਰਮੂ ਜਦੋਂਕਿ ਵਿਰੋਧੀ ਧਿਰਾਂ ਨੇ ਯਸ਼ਵੰਤ ਸਿਨਹਾ ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਸੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖ਼ਤਮ ਹੋਣਾ ਹੈ।