ਨਵੀਂ ਦਿੱਲੀ: ਚੀਫ਼ ਜਸਟਿਸ ਐੱਨ.ਵੀ. ਰਾਮੰਨਾ ਨੇ ਅੱਜ ਸੁਪਰੀਮ ਕੋਰਟ ਦੇ ਮੁਲਾਜ਼ਮਾਂ ਦੀ ਉਨ੍ਹਾਂ ਦੇ ਕੰਮ ਲਈ ਸ਼ਲਾਘਾ ਕੀਤੀ। ਚੀਫ਼ ਜਸਟਿਸ ਨੇ ਕਿਹਾ ਕਿ ਉਹ ਇਕ ਅਦਿੱਖ ਤਾਕਤ ਹਨ ਜਿਨ੍ਹਾਂ ਦੀ ਮਦਦ ਨਾਲ ਸੰਸਥਾ ਨਿਆਂ ਯਕੀਨੀ ਬਣਾ ਰਹੀ ਹੈ। ਉਨ੍ਹਾਂ ਇਸ ਮੌਕੇ ਕੋਵਿਡ ਮਹਾਮਾਰੀ ਦੌਰਾਨ ਸੁਪਰੀਮ ਕੋਰਟ ਦੇ ਮੁਲਾਜ਼ਮਾਂ ਵੱਲੋਂ ਦਿੱਤੇ ਯੋਗਦਾਨ ਨੂੰ ਮਿਸਾਲੀ ਕਰਾਰ ਦਿੱਤਾ। ਰਾਮੰਨਾ ਨੇ ਕਿਹਾ ਕਿ ਕਰਮਚਾਰੀਆਂ ਨੇ ਅਦਾਲਤਾਂ ਦਾ ਕੰਮ ਰੁਕਣ ਨਹੀਂ ਦਿੱਤਾ। ਸੁਪਰੀਮ ਕੋਰਟ ਐਂਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਰੱਖੇ ਸਨਮਾਨ ਸਮਾਗਮ ਵਿਚ ਰਾਮੰਨਾ ਨੇ ਕਿਹਾ ਕਿ ਚੀਫ ਜਸਟਿਸ ਵਜੋਂ ਉਨ੍ਹਾਂ ਦੇ ਪਿਛਲੇ 16 ਮਹੀਨੇ ਤੇ ਸਿਖ਼ਰਲੀ ਅਦਾਲਤ ਦੇ ਜੱਜ ਵਜੋਂ 8 ਸਾਲ ਬਹੁਤ ਚੰਗੇ ਰਹੇ ਹਨ। -ਪੀਟੀਆਈ