ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਕਿ ਦੇਸ਼ ਦੇ ਪੰਜ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਡਿਊਟੀ ’ਤੇ ਤਾਇਨਾਤ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਮੂਹਰਲੀਆਂ ਸਫਾਂ ਦੀ ਸ਼੍ਰੇਣੀ ’ਚ ਸ਼ਾਮਲ ਕੀਤਾ ਜਾਵੇਗਾ ਤੇ ਉਹ ਕੋਵਿਡ-19 ਦੀ ਇਹਤਿਆਤੀ ਖੁਰਾਕ ਦੇ ਹੱਕਦਾਰ ਹੋਣਗੇ। ਇਹ ਫ਼ੈਸਲਾ ਪੰਜ ਰਾਜਾਂ ’ਚ ਵਿਧਾਨ ਸਭਾ ਚੋਣਾਂ ਕਰਵਾਏ ਜਾਣ ਦੇ ਵੱਧਦੇ ਸੰਕੇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਗੰਭੀਰ ਬਿਮਾਰੀਆਂ ਤੋਂ ਪੀੜਤ 60 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕੋਵਿਡ-19 ਟੀਕੇ ਦੀ ਪ੍ਰੀ-ਕੌਸ਼ਨ ਖੁਰਾਕ ਲਗਵਾਉਣ ਲਈ ਕਿਸੇ ਡਾਕਟਰ ਦਾ ਸਰਟੀਫਿਕੇਟ ਜਮ੍ਹਾਂ ਕਰਵਾਉਣ ਜਾਂ ਦਿਖਾਉਣ ਦੀ ਜ਼ਰੂਰਤ ਨਹੀਂ ਹੋਵੇਗੀ। -ਪੀਟੀਆਈ