ਨਾਟਕ ‘ਹਮਾਰੇ ਰਾਮ’ ਦਾ ਮੰਚਨ ਮੁਹਾਲੀ ਤੋਂ ਸ਼ੁਰੂ ਹੋ ਗਿਆ ਹੈ। ਇਸ ਨਾਟਕ ’ਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਨੇ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਗਸਤ ਅਤੇ ਸਤੰਬਰ ’ਚ ਸੂਬੇ ਦੇ 12 ਸ਼ਹਿਰਾਂ ਵਿੱਚ ਨਾਟਕ ਦੇ 41 ਸ਼ੋਅ ਕਰਵਾਏ ਜਾਣਗੇ। ਇਨ੍ਹਾਂ ਸ਼ਹਿਰਾਂ ’ਚ ਮੁਹਾਲੀ, ਬਠਿੰਡਾ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਖੰਨਾ ਸ਼ਾਮਲ ਹਨ, ਜਿਥੇ ਲੋਕ ਮੁਫ਼ਤ ’ਚ ਨਾਟਕ ਦੇਖ ਸਕਣਗੇ। ਇਸ ਪ੍ਰੋਗਰਾਮ ਦਾ ਉਦੇਸ਼ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਧਰਮ, ਦਯਾ ਅਤੇ ਏਕਤਾ ਦਾ ਸੰਦੇਸ਼ ਫੈਲਾਉਣ ਦੇ ਨਾਲ-ਨਾਲ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂ ਕਾਵਿ ਰਾਹੀਂ ਸਨਾਤਨ ਧਰਮ ਦੇ ਸਦੀਵੀ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਨਾਟਕ ‘ਹਮਾਰੇ ਰਾਮ’ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਖਾਸ ਕਰ ਕੇ ਨੌਜਵਾਨ ਪੀੜ੍ਹੀ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਸ਼ੋਅ ਰਾਮਾਇਣ ਨੂੰ ਵਿਲੱਖਣ ਅਤੇ ਅਣਛੂਹੇ ਪਹਿਲੂਆਂ ਤੋਂ ਪੇਸ਼ ਕਰਦਾ ਹੈ, ਜਿਸ ਨਾਲ ਦਰਸ਼ਕਾਂ ਨੂੰ ਨਵਾਂ ਅਤੇ ਗਿਆਨਵਾਨ ਅਨੁਭਵ ਮਿਲਦਾ ਹੈ। ਇਹ ਪ੍ਰੋਗਰਾਮ ਨਾ ਸਿਰਫ਼ ਸਾਡੀਆਂ ਧਾਰਮਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਜਾਗਰ ਕਰੇਗਾ, ਸਗੋਂ ਥੀਏਟਰ ਅਤੇ ਕਲਾ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਨੌਜਵਾਨਾਂ ਨੂੰ ਪ੍ਰੇਰਿਤ ਵੀ ਕਰੇਗਾ। ਸਰਕਾਰ ਨੇ ਸਾਰੇ ਜ਼ਿਲ੍ਹਿਆਂ ’ਚ ‘ਇਕ ਸ਼ਾਮ ਸ਼ਿਵ ਕੇ ਨਾਮ’ ਪ੍ਰੋਗਰਾਮ ਵੀ ਕੀਤਾ ਸੀ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਸੂਬਾ ਸਰਕਾਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਵੀ ਉਲੀਕ ਰਹੀ ਹੈ, ਜੋ ਸਾਰੇ ਭਾਈਚਾਰਿਆਂ ਦੀ ਅਧਿਆਤਮਕ ਵਿਰਾਸਤ ਦਾ ਸਤਿਕਾਰ ਕਰਨ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
Advertisement
×

