ਖੰਡਵਾ (ਮੱਧ ਪ੍ਰਦੇਸ਼), 30 ਅਕਤੂਬਰ
ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ’ਚ ਸਥਾਪਤ ਮਹਾਤਮਾ ਗਾਂਧੀ ਦੇ ਬੁੱਤ ਨੂੰ ਕੁਝ ਅਣਪਛਾਤੇ ਲੋਕਾਂ ਨੇ ਕਥਿਤ ਤੌਰ ’ਤੇ ਤੋੜ ਦਿੱਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਜਵਾਰ ਥਾਣੇ ਦੇ ਇੰਚਾਰਜ ਸ਼ਿਵਰਾਮ ਜਾਟ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਪਿੰਡ ਰਨਵਾਓ ਦੇ ਗਾਂਧੀ ਚੌਕ ’ਚ ਵਾਪਰੀ।
ਇਸ ਮਾਮਲੇ ’ਚ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਵਾਰ ਗ੍ਰਾਮ ਪੰਚਾਇਤ ਦੇ ਸਕੱਤਰ ਦੇਵਰਾਜ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਸਥਾਨਕ ਕਾਂਗਰਸ ਆਗੂ ਕੁੰਦਨ ਮਾਲਵੀਆ ਨੇ ਕਿਹਾ ਕਿ ਇਸ ਘਟਨਾ ਕਾਰਨ ਪਿੰਡ ਵਾਸੀਆਂ ’ਚ ਰੋਸ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗਾਂਧੀ ਦਾ ਬੁੱਤ ਤੋੜਨ ਵਾਲਿਆਂ ਦੀ ਜਲਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। -ਪੀਟੀਆਈ