ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਸਤੰਬਰ ਤੱਕ ਟਾਲੀ
ਨਵੀਂ ਦਿੱਲੀ, 23 ਅਗਸਤ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਅਤੇ ਕਥਿਤ ਆਬਕਾਰੀ ਨੀਤੀ ਘਪਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਲੋਂ ਕੀਤੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ 5 ਸਤੰਬਰ...
Advertisement
ਨਵੀਂ ਦਿੱਲੀ, 23 ਅਗਸਤ
ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਅਤੇ ਕਥਿਤ ਆਬਕਾਰੀ ਨੀਤੀ ਘਪਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਲੋਂ ਕੀਤੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ 5 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ| ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਈਆਂ ਦੇ ਬੈਂਚ ਨੇ ਸੀਬੀਆਈ ਨੂੰ ਇਸ ਮਾਮਲੇ ਵਿੱਚ ਜਵਾਬੀ ਹਲਫ਼ਨਾਮਾ ਦਾਇਰ ਕਰਨ ਦੀ ਇਜਾਜ਼ਤ ਦਿੱਤੀ ਅਤੇ ਕੇਜਰੀਵਾਲ ਨੂੰ ਜਵਾਬ ਦਾਖ਼ਲ ਕਰਨ ਲਈ ਦੋ ਦਿਨਾਂ ਦਾ ਸਮਾਂ ਦਿੱਤਾ।
Advertisement
Advertisement
×