ਨਵੀਂ ਦਿੱਲੀ, 10 ਅਗਸਤ
ਸੁਪਰੀਮ ਕੋਰਟ ਫੌਜਦਾਰੀ ਕੇਸ ਵਿੱਚ ਦੋਸ਼ੀ ਠਹਿਰਾਏ ਚੁਣੇ ਹੋਏ ਲੋਕ ਨੁਮਾਇੰਦੇ ਨੂੰ ਚੋਣ ਲੜਨ ਤੋਂ ਤਾਉਮਰ ਅਯੋਗ ਠਹਿਰਾਉਣ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ ਹੋ ਗਈ ਹੈ। ਚੀਫ ਜਸਟਿਸ ਐੱਨ.ਵੀ.ਰਾਮੰਨਾ ਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਪਟੀਸ਼ਨਰ ਵੱਲੋਂ ਦਾਇਰ ਹਲਫਨਾਮਿਆਂ ਦਾ ਨੋਟਿਸ ਲਿਆ।