ਨਵੀਂ ਦਿੱਲੀ, 30 ਅਗਸਤ
ਸੁਪਰੀਮ ਕੋਰਟ ਨੇ ਕਾਰਕੁਨ-ਵਕੀਲ ਪ੍ਰਸ਼ਾਂਤ ਭੂਸ਼ਨ ਅਤੇ ਪੱਤਰਕਾਰ ਤਰੁਣ ਤੇਜਪਾਲ ਵਿਰੁੱਧ 2009 ਵਿਚ ਨਿਆਂਪਾਲਿਕਾ ਵਿਰੁੱਧ ਕੀਤੀ ਟਿੱਪਣੀ ਲਈ ਦਰਜ ਮਾਣਹਾਨੀ ਦੇ ਕੇਸ ਨੂੰ ਬੰਦ ਕਰ ਦਿੱਤਾ। ਜਸਟਿਸ ਇੰਦਰਾ ਬੈਨਰਜੀ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਦੀ ਬੈਂਚ ਨੇ ਸੀਨੀਅਰ ਵਕੀਲ ਕਪਿਲ ਸਿੱਬਲ ਵੱਲੋਂ ਪ੍ਰਸ਼ਾਂਤ ਭੂਸ਼ਨ ਅਤੇ ਤਰੁਣ ਤੇਜਪਾਲ ਵੱਲੋਂ ਮੁਆਫ਼ੀ ਮੰਗਣ ਦੀ ਸੂਚਨਾ ਦੇਣ ਤੋਂ ਬਾਅਦ ਮਾਮਲੇ ਦੀ ਕਾਰਵਾਈ ਬੰਦ ਕਰ ਦਿੱਤੀ।