ਨਵੀਂ ਦਿੱਲੀ, 1 ਦਸੰਬਰ
ਸੁਪਰੀਮ ਕੋਰਟ ਨੇ ਚੰਦਾ ਕੋਛੜ ਦੀ ਬੰਬੇ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਹਾਈ ਕੋਰਟ ਨੇ ਉਸ ਦੀ ਆਈਸੀਆਈਸੀਆਈ ਬੈਂਕ ਦੀ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪ੍ਰਬੰਧ ਨਿਰਦੇਸ਼ਕ ਦੇ ਅਹੁਦੇ ਤੋਂ ਬਰਖਾਸਤਗੀ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤੀ ਸੀ।