ਸੁਪਰੀਮ ਕੋਰਟ ਨੇ ਈਵੀਐੱਮਜ਼ ਨਾਲ ਸਬੰਧਤ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕੀਤੀ : The Tribune India

ਸੁਪਰੀਮ ਕੋਰਟ ਨੇ ਈਵੀਐੱਮਜ਼ ਨਾਲ ਸਬੰਧਤ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਈਵੀਐੱਮਜ਼ ਨਾਲ ਸਬੰਧਤ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕੀਤੀ

ਨਵੀਂ ਦਿੱਲੀ, 12 ਅਗਸਤ

ਸੁਪਰੀਮ ਕੋਰਟ ਨੇ ਅੱਜ ‘ਲੋਕ ਪ੍ਰਤੀਨਿਧਤਾ ਕਾਨੂੰਨ’ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸ ਸਦਕਾ ਦੇਸ਼ ਵਿੱਚ ਚੋਣਾਂ ਵਾਸਤੇ ਬੈਲਟ ਪੇਪਰਾਂ ਦੀ ਬਜਾਏ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਦੀ ਸ਼ੁਰੂਆਤ ਹੋਈ ਸੀ। ਜਸਟਿਸ ਐੱਸ.ਕੇ. ਕੌਲ ਅਤੇ ਐੱਮ.ਐੱਮ. ਸੁੰਦਰੇਸ਼ ਦੇ ਬੈਂਚ ਨੇ 1951 ਦੇ ਐਕਟ ਦੀ ਧਾਰਾ 61ਏ (ਜੋ ਚੋਣਾਂ ਸਮੇਂ ਵੋਟਿੰਗ ਮਸ਼ੀਨਾਂ ਦੀ ਵਰਤੋਂ ਨਾਲ ਸਬੰਧਤ ਹੈ) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨਰ ਐਡਵੋਕੇਟ ਐੱਮਐੱਲ ਸ਼ਰਮਾ ਨੇ ਸੰਵਿਧਾਨ ਦੀ ਧਾਰਾ 100 ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਇਹ ਲਾਜ਼ਮੀ ਪ੍ਰਬੰਧ/ਵਿਵਸਥਾ ਹੈ। ਆਰਟੀਕਲ 100 ਸਦਨਾਂ ਵਿੱਚ ਵੋਟਿੰਗ, ਖਾਲੀ ਅਸਾਮੀਆਂ ਅਤੇ ਕੋਰਮ ਦੇ ਬਾਵਜੂਦ ਕੰਮ ਕਰਨ ਲਈ ਸਦਨਾਂ ਦੀ ਸ਼ਕਤੀ ਨਾਲ ਸਬੰਧਤ ਹੈ। ਪਟੀਸ਼ਨਰ ਸ਼ਰਮਾ ਨੇ ਕਿਹਾ, ‘‘ਮੈਂ ਲੋਕ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ-61ਏ ਨੂੰ ਚੁਣੌਤੀ ਦਿੱਤੀ ਹੈ। ਇਹ ਲੋਕ ਸਭਾ ਜਾਂ ਰਾਜ ਸਭਾ ਵਿੱਚ ਵੋਟਿੰਗ ਨਾਲ ਪਾਸ ਨਹੀਂ ਹੋਇਆ ਹੈ।’’ ਬੈਂਚ ਨੇ ਪੁੱਛਿਆ, ‘‘ਕੀ ਤੁਸੀਂ ਸਦਨ ਵਿੱਚ ਜੋ ਹੁੰਦਾ ਹੈ, ਉਸ ਨੂੰ ਚੁਣੌਤੀ ਦੇ ਰਹੇ ਹੋ? ਜਾਂ ਤੁਸੀਂ ਆਮ ਮਤਦਾਨ ਨੂੰ ਚੁਣੌਤੀ ਦੇ ਰਹੇ ਹੋ? ਤੁਸੀਂ ਕਿਸ ਚੀਜ਼ ਨੂੰ ਚੁਣੌਤੀ ਦੇ ਰਹੇ ਹੋ? ਸ਼ਰਮਾ ਨੇ ਕਿਹਾ ਕਿ ਉਹ ਐਕਟ ਦੀ ਧਾਰਾ-61ਏ ਨੂੰ ਚੁਣੌਤੀ ਦੇ ਰਿਹਾ ਹੈ, ਜਿਸ ਵਿੱਚ ਈਵੀਐੱਮ ਦੀ ਵਰਤੋਂ ਦੀ ਆਗਿਆ ਹੈ ਹਾਲਾਂਕਿ ਇਸ ਨੂੰ ਵੋਟਿੰਗ ਰਾਹੀਂ ਸਦਨ ਵਿੱਚ ਪਾਸ ਨਹੀਂ ਕੀਤਾ ਗਿਆ ਸੀ।’’ ਬੈਂਚ ਨੇ ਕਿਹਾ, ‘‘ਸਾਨੂੰ ਇਸ ਵਿੱਚ ਕੋਈ ਗੁਣ ਜਾਂ ਦੋਸ਼ ਨਹੀਂ ਮਿਲਿਆ... ਇਸ ਲਈ ਪਟੀਸ਼ਨ ਨੂੰ ਖਾਰਜ ਕੀਤਾ ਜਾਂਦਾ ਹੈ।’’ ਪਟੀਸ਼ਨ ਵਿੱਚ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਧਿਰ ਬਣਾਇਆ ਗਿਆ ਸੀ। ਇਸ ਵਿੱਚ ਈਵੀਐੱਮ ਦੀ ਵਰਤੋਂ ਨਾਲ ਸਬੰਧਤ ਕਾਨੂੰਨ ‘ਗ਼ੈਰਕਾਨੂੰਨੀ ਅਤੇ ਅਸੰਵਿਧਾਨਕ’ ਕਰਾਰ ਦੇਣ ਦੀ ਮੰਗ ਕੀਤੀ ਗਈ ਸੀ। ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...