ਨਵੀਂ ਦਿੱਲੀ, 10 ਜੂਨ
ਸੁਪਰੀਮ ਕੋਰਟ ਨੇ ਨੀਟ-ਪੀਜੀ-2021 ਦੀਆਂ 1,456 ਸੀਟਾਂ ਭਰਨ ਲਈ ਵਿਸ਼ੇਸ਼ ਕੌਂਸਲਿੰਗ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਇਹ ਸੀਟਾਂ ਆਲ ਇੰਡੀਆ ਕੋਟੇ ਲਈ ‘ਸਟਰੇਅ ਰਾਊਂਡ’ ਕੌਂਸਲਿੰਗ ਤੋਂ ਬਾਅਦ ਖਾਲੀ ਹਨ। ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ ਅਨਿਰੁਧ ਬੋਸ ਨੇ ਕਿਹਾ ਕਿ ਮੈਡੀਕਲ ਸਿੱਖਿਆ ਦੇ ਮਿਆਰ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸ ਨਾਲ ਜਨਤਕ ਸਿਹਤ ‘ਤੇ ਅਸਰ ਪਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਅਤੇ ਮੈਡੀਕਲ ਕੌਂਸਲਿੰਗਕਮੇਟੀ (ਐੱਮਸੀਸੀ) ਦਾ ਵਿਸ਼ੇਸ਼ ਕੌਂਸਲਿੰਗ ਨਾ ਕਰਨ ਦਾ ਫੈਸਲਾ ਮੈਡੀਕਲ ਸਿੱਖਿਆ ਅਤੇ ਜਨ ਸਿਹਤ ਦੇ ਹਿੱਤ ‘ਚ ਹੈ।