ਸੁਪਰੀਮ ਕੋਰਟ ਨੇ ਆਈਓਏ ਦੇ ਸੰਵਿਧਾਨਕ ਖਰੜੇ ’ਤੇ ਇਤਰਾਜ਼ ਦੀ ਮਿਆਦ ਦੋ ਹਫ਼ਤਿਆਂ ਲਈ ਵਧਾਈ
ਨਵੀਂ ਦਿੱਲੀ, 17 ਜੁਲਾਈ ਸੁਪਰੀਮ ਕੋਰਟ ਨੇ ਸਿਖਰਲੀ ਅਦਾਲਤ ਦੇ ਸਾਬਕਾ ਜੱਜ ਜਸਟਿਸ ਐੱਲ. ਨਾਗੇਸ਼ਵਰ ਰਾਓ ਵੱਲੋਂ ਤਿਆਰ ਕੀਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਸੰਵਿਧਾਨਕ ਖਰੜੇ ’ਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ ਦੋ ਹਫ਼ਤਿਆਂ ਲਈ ਹੋਰ ਵਧਾ ਦਿੱਤੀ ਹੈ। ਸਿਖਰਲੀ ਅਦਾਲਤ...
Advertisement
ਨਵੀਂ ਦਿੱਲੀ, 17 ਜੁਲਾਈ
ਸੁਪਰੀਮ ਕੋਰਟ ਨੇ ਸਿਖਰਲੀ ਅਦਾਲਤ ਦੇ ਸਾਬਕਾ ਜੱਜ ਜਸਟਿਸ ਐੱਲ. ਨਾਗੇਸ਼ਵਰ ਰਾਓ ਵੱਲੋਂ ਤਿਆਰ ਕੀਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਸੰਵਿਧਾਨਕ ਖਰੜੇ ’ਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ ਦੋ ਹਫ਼ਤਿਆਂ ਲਈ ਹੋਰ ਵਧਾ ਦਿੱਤੀ ਹੈ। ਸਿਖਰਲੀ ਅਦਾਲਤ ਨੇ ਇਹ ਵੀ ਸਪਸ਼ਟ ਕੀਤਾ ਕਿ ਆਈਓਏ ਨਾਲ ਸਬੰਧਤ ਲੰਬਿਤ ਅਪੀਲਾਂ ਕਾਰਨ ਹਾਈ ਕੋਰਟਾਂ ਵਿੱਚ ਦੂਜੀਆਂ ਖੇਡ ਸੰਸਥਾਵਾਂ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਵਿੱਚ ਕੋਈ ਅੜਿੱਕਾ ਨਹੀਂ ਪਵੇਗਾ। ਸਿਖਰਲੀ ਅਦਾਲਤ ਨੇ ਇਸ ਤੋਂ ਪਹਿਲਾਂ ਅਪਰੈਲ ਵਿੱਚ ਹਿੱਤਧਾਰਕਾਂ ਨੂੰ ਆਪਣੇ ਇਤਰਾਜ਼ ਤੇ ਸੁਝਾਅ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਬੈਂਚ ਨੇ ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੂੰ ਇਤਰਾਜ਼ ਤੇ ਸੁਝਾਅ ਇਕੱਤਰ ਕਰਨ ਅਤੇ ਇਨ੍ਹਾਂ ਨੂੰ ਕੇਸ ਨਾਲ ਸਬੰਧਤ ਧਿਰਾਂ ਨੂੰ ਦੇਣ ਲਈ ਕਿਹਾ। ਅਗਲੀ ਸੁਣਵਾਈ 11 ਅਗਸਤ ਨੂੰ ਹੋਵੇਗੀ। -ਪੀਟੀਆਈ
Advertisement
Advertisement